![]() |
![]() |
![]() |
![]() |
Page 55 ਲਿਵ ਲਾਇ ॥੪॥ ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥ ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥ ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥ ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥ ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥ ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥ ਸਿਰੀਰਾਗੁ ਮਹਲਾ ੧ ॥ ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥ ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥ ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥ ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥ ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥ ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥ ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥ ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥ ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥ ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥ ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥ ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥ ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥ ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥ ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥ ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥ ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥ ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥ ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥ ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥ ਸਿਰੀਰਾਗੁ ਮਹਲਾ ੧ ॥ ਮਨਿ ਜੂਠੈ ਤਨਿ ਜੂਠਿ ਹੈ ਜਿਹਵਾ |