ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥ ਹੇ ਨਾਨਕ! ਮੇਰੀ ਜੀਭ ਖੁਸ਼ੀ ਨਾਲ ਸਾਈਂ ਦੇ ਜੱਸ ਨੂੰ ਮਾਣਦੀ ਹੈ ਅਤੇ ਨਾਮ ਮੇਰੇ ਅੰਦਰ ਪਰਕਾਸ਼ ਹੋ ਗਿਆ ਹੈ। ਅੰਤਰਿ ਰਤਨੁ ਬੀਚਾਰੇ ॥ ਉਸ ਗੁਰੂ-ਅਨੁਸਾਰੀ ਨੂੰ ਨਾਮ ਮਿੱਠੜਾ ਲੱਗਦਾ ਹੈ, ਗੁਰਮੁਖਿ ਨਾਮੁ ਪਿਆਰੇ ॥ ਜੋ ਆਪਣੇ ਚਿੱਤ ਵਿੱਚ ਹੀਰੇ ਰੂਪ ਸੁਆਮੀ ਨੂੰ ਚੇਤੇ ਕਰਦਾ ਹੈ। ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥ ਰੱਬ ਦੇ ਨਾਮ ਦੇ ਪ੍ਰੀਤਵਾਨਾਂ ਦਾ ਨਾਮ ਪਾਰ ਉਤਾਰਾ ਕਰ ਦਿੰਦਾ ਹੈ ਅਤੇ ਉਨ੍ਹਾਂ ਦੀ ਆਤਮਿਕ ਬੇਸਮਝੀ ਦਾ ਅਨ੍ਹੇਰਾ ਦੂਰ ਹੋ ਜਾਂਦਾ ਹੈ। ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ ਬ੍ਰਹਮ ਵੀਚਾਰ ਦੀ ਤੇਜ਼ ਰੋਸ਼ਨੀ ਉਨ੍ਹਾਂ ਦੇ ਹਿਰਦੇ ਅੰਦਰ ਜਗ ਪੈਂੈਂਦੀ ਹੈ ਅਤੇ ਉਨ੍ਹਾਂ ਦਾ ਗ੍ਰਹਿ ਤੇ ਮਹਿਲ ਸ਼ਸ਼ੋਭਤ ਹੋ ਜਾਂਦੇ ਹਨ। ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥ ਆਪਣੀ ਦੇਹ ਅਤੇ ਜਿੰਦੜੀ ਨੂੰ ਸਮਰਪਣ ਕਰਨ ਦਾ ਮੈਂ ਹਾਰਸ਼ਿੰਗਾਰ ਕੀਤਾ ਹੈ ਅਤੇ ਇਸ ਤਰ੍ਹਾਂ ਮੈਂ ਆਪਣੇ ਸੱਚੇ ਸੁਆਮੀ ਵਾਹਿਗੁਰੂ ਨੂੰ ਚੰਗੀ ਲੱਗਣ ਲੱਗ ਗਈ ਹਾਂ। ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥ ਜਿਹੜਾ ਕੁਛ ਸਾਈਂ ਆਖਦਾ ਹੈ, ਉਹ ਮੈਂ ਖੁਸ਼ੀ ਨਾਲ ਕਰਦੀ ਹਾਂ। ਇਸ ਤਰ੍ਹਾਂ, ਹੇ ਨਾਨਕ! ਮੈਂ ਉਸ ਦੀ ਗੋਦੀ ਅੰਦਰ ਲੀਨ ਹੋ ਗਈ ਹਾਂ। ਹਰਿ ਪ੍ਰਭਿ ਕਾਜੁ ਰਚਾਇਆ ॥ ਪ੍ਰਭੂ ਪ੍ਰਮੇਸ਼ਰ ਨੇ ਵਿਵਾਹ ਦਾ ਸਮਾਗਮ ਰਚਿਆ ਹੈ, ਗੁਰਮੁਖਿ ਵੀਆਹਣਿ ਆਇਆ ॥ ਅਤੇ ਉਹ ਪਵਿੱਤਰ ਪਤਨੀ ਨੂੰ ਵਿਆਹੁਣ ਲਈ ਆਇਆ ਹੈ। ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥ ਉਹ ਉਸ ਪਾਕ ਪਤਨੀ ਨੂੰ ਵਰਣ ਲਈ ਆਇਆ ਹੈ, ਜਿਸ ਨੇ ਐਕੁਰ ਵਾਹਿਗੁਰੂ ਨੂੰ ਪਾ ਲਿਆ ਹੈ। ਉਹ ਮਹੇਲੀ ਆਪਣੇ ਭਰਤੇ ਦੀ ਲਾਡਲੀ ਹੈ। ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ ਇਕੱਤਰ ਹੋ ਕੇ ਭਲੇ ਪੁਰਸ਼ ਖੁਸ਼ੀ ਦੇ ਗੀਤ ਗਾਉਂਦੇ ਹਨ। ਮਹਾਰਾਜ ਮਾਲਕ ਨੇ ਖੁਦ ਮਹੇਲੀ ਨੂੰ ਸ਼ਸ਼ੋਭਤ ਕੀਤਾ ਹੈ। ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥ ਦੇਵਤੇ, ਇਨਸਾਨ, ਇਲਾਹੀ ਹੇਲਚੀ ਅਤੇ ਸਵਰਗੀ ਗਵੱਈਆ ਨੇ ਰਲ ਕੇ ਅਦਭੁੱਤ ਜਨੇਤ ਬਣਾ ਦਿੱਤੀ ਹੈ। ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥ ਨਾਨਕ, ਮੈਂ ਆਪਣਾ ਸੱਚਾ ਸੁਆਮੀ ਪਰਾਪਤ ਕਰ ਲਿਆ ਹੈ, ਜੋ ਕਦਾਚਿਤ ਮਰਦਾ ਨਹੀਂ ਤੇ ਨਾਂ ਹੀ ਜੰਮਦਾ ਹੈ। ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ਰਾਗ ਸੂਹੀ ਛੰਤ ਚੌਥੀ ਪਾਤਿਸ਼ਾਹੀ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਾਇਆ ਜਾਂਦਾ ਹੈ। ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਨੇਕ ਪੁਰਸ਼ੋ! ਆਓ ਆਪਾਂ ਸ਼੍ਰਿਸ਼ਟੀ ਦੇ ਸੁਆਮੀ ਦੀਆਂ ਸਿਫਤਾਂ ਗਾਇਨ ਕਰੀਏ। ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਗੁਰਾਂ ਦੀ ਦਇਆ ਦੁਆਰਾ, ਆਪਾ ਸੁਆਮੀ ਨਾਲ ਮਿਲਦੇ ਹਾਂ ਅਤੇ ਸਾਡੇ ਘਰ ਅੰਦਰ ਪਰਮ ਅਨੰਦ ਦੇ ਅਨੇਕਾਂ ਰਾਗ ਗੂੰਜਦੇ ਹਨ। ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਨੇਕਾਂ ਹਨ ਤੇਰੇ ਬੈਕੁੰਠੀ ਕੀਰਤਨ, ਹੇ ਮੇਰੇ ਵਾਹਿਗੁਰੂ ਸੁਆਮੀ! ਤੂੰ ਹੇ ਸਿਰਜਣਹਾਰ! ਸਾਰੇ ਥਾਵਾਂ ਅੰਦਰ ਵਿਆਪਕ ਹੋ ਰਿਹਾ ਹੈ। ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਦਿਨ ਤੇ ਰਾਤ ਮੈਂ ਸਦੀਵ ਹੀ ਸੁਆਮੀ ਦੀ ਬੰਦਗੀ ਅਤੇ ਸਿਫ਼ਤ ਕਰਦਾ ਹਾਂ ਅਤੇ ਸੱਚੇ ਨਾਮ ਨਾਲ ਪ੍ਰੇਮ ਪਾਉਂਦਾ ਹਾਂ। ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਦਿਨ ਤੇ ਰਾਤ ਮੈਂ ਸੁਭਾਵਕ ਹੀ ਪ੍ਰਭੂ ਦੀ ਪ੍ਰੀਤ ਨਾਲ ਰੰਗਿਆ ਰਹਿੰਦਾ ਹਾਂ ਅਤੇ ਆਪਣੇ ਹਿਰਦੇ ਅੰਦਰ ਮੈਂ ਪ੍ਰਭੂ ਦੇ ਨਾਮ ਦੀ ਉਪਾਸ਼ਨਾ ਕਰਦਾ ਹਾਂ। ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ ਨਾਨਕ ਗੁਰਾਂ ਦੀ ਰਹਿਮਤ ਸਦਕਾ ਮੈਂ ਕੇਵਲ ਇਕ ਹਰੀ ਨੂੰ ਹੀ ਜਾਣਦਾ ਹਾਂ ਅਤੇ ਕਿਸੇ ਹੋਰਸ ਦੂਸਰੇ ਨੂੰ ਨਹੀਂ ਜਾਣਦਾ। ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਸੁਆਮੀ ਮਾਲਕ ਸਾਰਿਆਂ ਅੰਦਰ ਵਿਆਪਕ ਹੋ ਰਿਹਾ ਹੈ। ਉਹ ਦਿਲਾਂ ਦੀਆਂ ਜਾਨਣਹਾਰ ਹੈ। ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਜੋ ਗੁਰਾਂ ਦੇ ਉਪਦੇਸ਼ ਦੁਆਰਾ ਸਾਹਿਬ ਦਾ ਸਿਮਰਨ ਕਰਦਾ ਹੈ, ਉਹ ਉਸ ਮੇਰੇ ਸੁਆਮੀ ਮਾਲਕ ਨੂੰ ਸਾਰੇ ਵਿਆਪਕ ਵੇਖਦਾ ਹੈ। ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਉਹ, ਅੰਦਰਲੀ ਜਾਨਣਹਾਰ, ਮੇਰਾ ਪ੍ਰਭੂ ਪਰਮੇਸ਼ਰ ਹਰ ਦਿਲ ਅੰਦਰ ਰਮਿਆ ਹੋਇਆ ਹੈ। ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਗੁਰਾਂ ਦੇ ਉਪਦੇਸ਼ ਦੁਆਰਾ, ਪ੍ਰਾਣੀ ਸੱਚ ਨੂੰ ਪਾ ਸੁਆਮੀ ਅੰਦਰ ਲੀਨ ਹੋ ਜਾਂਦਾ ਹੈ ਅਤੇ ਉਸ ਦੇ ਬਾਝੋਂ ਹੋਰ ਕਿਸੇ ਨੂੰ ਨਹੀਂ ਜਾਣਦਾ। ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਜੇਕਰ ਮੈਂ ਆਪਣੇ ਸੁਆਮੀ ਨੂੰ ਚੰਗਾ ਲੱਗਣ ਲੱਗ ਜਾਵਾਂ, ਤਦ ਮੈਂ ਸੁਭਾਵਕ ਹੀ ਉਸ ਦਾ ਜੱਸ ਗਾਇਨ ਕਰਾਂਗਾ। ਅਤੇ ਉਹ ਮੈਨੂੰ ਆਪਣੇ ਨਾਲ ਮਿਲਾ ਲਵੇਗਾ। ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ ਨਾਨਕ, ਗੁਰਾਂ ਦੀ ਸਿਖ-ਮਤ ਦੁਆਰਾ, ਉਹ ਸਾਹਿਬ ਅਨੁਭਵ ਕੀਤਾ ਜਾਂਦਾ ਹੈ ਅਤੇ ਦਿਨ ਰਾਤ ਜੀਵ ਨਾਮ ਦਾ ਆਰਾਧਨ ਕਰਦਾ ਹੈ। ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਇਹ ਸੰਸਾਰ ਇਕ ਨਾਂ-ਤਰਿਆ ਜਾਣ ਵਾਲਾ ਸਮੁੰਦਰ ਹੈ। ਆਪ-ਹੁਦਰਾ ਇਸ ਨੂੰ ਪਾਰ ਨਹੀਂ ਕਰ ਸਕਦਾ। ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਉਸ ਦੇ ਅੰਦਰ ਸਵੈ-ਹੰਗਤਾ ਅਪਣੱਤ, ਵਿਸ਼ੇ-ਭੋਗ, ਗੁੱਸੇ ਅਤੇ ਚਲਾਕੀ ਹੈ। ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਉਸ ਦੇ ਅੰਦਰ ਚਲਾਕੀ ਹੈ, ਉਹ ਪਰਵਾਨ ਨਹੀਂ ਹੁੰਦਾ ਅਤੇ ਆਪਣਾ ਜੀਵਨ ਬੇ-ਫਾਇਦਾ ਗੁਆ ਲੈਂਦਾ ਹੈ। ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਯਮ ਦੇ ਰਾਹ ਅੰਦਰ ਉਹ ਕਸ਼ਟ ਉਠਾਉਂਦਾ ਹੈ, ਸੱਟਾਂ ਸਹਾਰਦਾ ਹੈ ਅਤੇ ਅਖੀਰ ਨੂੰ ਅਫਸੋਸ ਕਰਦਾ ਹੋਇਆ ਟੁਰ ਜਾਂਦਾ ਹੈ। ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਮ ਦੇ ਬਗੈਰ ਉਸ ਦਾ ਕੋਈ ਮਿੱਤਰ ਨਹੀਂ, ਨਾਂ ਪੁਤ੍ਰ, ਨਾਂ ਟੱਬਰ ਕਬੀਲਾ, ਨਾਂ ਹੀ ਭਰਾ ਦੇ ਲੜਕੇ। ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ ਨਾਨਕ, ਦੌਲਤ, ਸੰਸਾਰੀ ਮਮਤਾ ਤੇ ਅਡੰਬਰ ਏਦੂੰ ਮਗਰੋਂ ਉਸ ਦੇ ਨਾਂਲ ਨਹੀਂ ਜਾਂਦੇ। ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਆਪਣੇ ਦਾਤਾਰ ਸੱਚੇ ਗੁਰਾਂ ਪਾਸੋਂ ਮੈਂ ਉਹ ਤਰੀਕਾ ਪਤਾ ਕਰਦਾ ਹਾਂ, ਜਿਸ ਦੁਆਰਾ ਮੈਂ ਕਠਨ ਸੰਸਾਰ ਸਮੁੰਦਰ ਤੋਂ ਪਾਰ ਹੋ ਸਕਦਾ ਹਾਂ। ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਤੂੰ ਸੱਚੇ ਗੁਰਾਂ ਦੀ ਰਜ਼ਾ ਅੰਦਰ ਟੁਰ ਅਤੇ ਇਸ ਤਰ੍ਹਾਂ ਜੀਉਂਦੇ ਜੀ ਮਰਿਆ ਰਹੁ। ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਜੀਉਂਦੇ ਜੀ ਮਰ ਰਹਿਣ ਦੁਆਰਾ, ਬੰਦਾ ਭਿਆਨਕ ਸੰਸਾਰ ਸਮੁੰਦਰ ਤੋਂ ਪਾਰ ਹੋ ਜਾਂਦਾ ਹੈ ਅਤੇ ਆਪਣੇ ਗੁਰਾਂ ਦੀ ਮਿਹਰ ਰਾਹੀਂ ਨਾਮ ਵਿੱਚ ਲੀਨ ਹੋ ਜਾਂਦਾ ਹੈ। copyright GurbaniShare.com all right reserved. Email |